Giani Raghbir Singh (@j_sriakaltakht) 's Twitter Profile
Giani Raghbir Singh

@j_sriakaltakht

Jathedar, Sri Akal Takht Sahib.

ID: 1680874570041917442

calendar_today17-07-2023 09:38:36

46 Tweet

1,1K Takipçi

3 Takip Edilen

Giani Raghbir Singh (@j_sriakaltakht) 's Twitter Profile Photo

ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਦਾ ਰਿਹਾ ਵਰਤਾਰਾ ਨਿੰਦਣਯੋਗ।ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹੱਕੀ ਮੰਗਾਂ ਵੱਲ ਵਿਸ਼ੇਸ਼ ਧਿਆਨ ਦੇਵੇ।

Giani Raghbir Singh (@j_sriakaltakht) 's Twitter Profile Photo

ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਸਿੰਘਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਕਮੇਟੀ ਨਿਯਤ ਕੀਤੀ ਗਈ ਹੈ। ਇਹ ਕਮੇਟੀ ਸਮੁੱਚੇ ਮਾਮਲੇ 'ਤੇ ਨਜ਼ਰਸਾਨੀ, ਕਾਨੂੰਨੀ ਕਾਰਵਾਈ, ਸਿੰਘਾਂ ਦੇ ਪਰਿਵਾਰਾਂ ਤੇ ਸਰਕਾਰ ਨਾਲ ਤਾਲਮੇਲ ਕਰਨ ਵਾਸਤੇ ਬਣਾਈ ਗਈ ਹੈ, ਜੋ ਤੁਰੰਤ ਪ੍ਰਭਾਵ ਨਾਲ ਕਾਰਜ ਸ਼ੁਰੂ ਕਰੇਗੀ।

Giani Raghbir Singh (@j_sriakaltakht) 's Twitter Profile Photo

ਪਿਛਲੇ 28 ਸਾਲਾਂ ਤੋਂ ਬੁੜੈਲ ਜੇਲ੍ਹ ਵਿਚ ਨਜ਼ਰਬੰਦ ਬਾਸ਼ਰਤ ਜਮਾਨਤ ’ਤੇ ਬਾਹਰ ਆਏ ਤਿੰਨ ਬੰਦੀ ਸਿੰਘਾਂ ਇੰਜੀਨੀਅਰ ਭਾਈ ਗੁਰਮੀਤ ਸਿੰਘ ਪਟਿਆਲਾ, ਭਾਈ ਲਖਵਿੰਦਰ ਸਿੰਘ ਲੱਖਾ ਅਤੇ ਭਾਈ ਸ਼ਮਸ਼ੇਰ ਸਿੰਘ ਦਾ ਸਨਮਾਨ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਸੰਘਰਸ਼ਸ਼ੀਲ ਸਿੰਘਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਨ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਘੱਟ-ਗਿਣਤੀਆਂ ਬਾਰੇ ਮੰਤਰੀ ਬਣਾਏ ਜਾਣ ’ਤੇ ਪਾਕਿਸਤਾਨ ਦੇ ਸਿੱਖਾਂ ਨੂੰ ਵਧਾਈ। ਸ. ਰਮੇਸ਼ ਸਿੰਘ ਤੋਂ ਪਾਕਿਸਤਾਨ ਵਿੱਚ ਸਿੱਖ ਮਸਲਿਆਂ ਦੇ ਸਰਲੀਕਰਨ ਲਈ ਸਰਕਾਰ ਤੱਕ ਆਪਣੀ ਸੰਵਿਧਾਨਿਕ ਪਹੁੰਚ ਦੀ ਸਦਵਰਤੋਂ ਕਰਨ ਦੀਆਂ ਉਮੀਦਾਂ ਹਨ।

Giani Raghbir Singh (@j_sriakaltakht) 's Twitter Profile Photo

ਨਵੇਂ ਸਾਲ ਸੰਮਤ ੫੫੬ ਨਾਨਕਸ਼ਾਹੀ ਦੀ ਸਮੂਹ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈਆਂ

Shiromani Gurdwara Parbandhak Committee (@sgpcamritsar) 's Twitter Profile Photo

ਹੋਲੇ ਮਹੱਲੇ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਨੌਜਵਾਨਾਂ, ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ, ਸੰਗਤ ਨੂੰ ਵਿਸ਼ੇਸ਼ ਅਪੀਲ -ਲੰਗਰਾਂ ਵਿੱਚ ਵਾਤਾਵਰਣ ਪ੍ਰਦੂਸ਼ਣ ਦੇ ਮੱਦੇਨਜ਼ਰ ਪਲਾਸਟਿਕ, ਡਿਸਪੋਸਲ ਦੀ ਵਰਤੋਂ ਨਾ ਕਰਨ ਨੂੰ ਕਿਹਾ

Giani Raghbir Singh (@j_sriakaltakht) 's Twitter Profile Photo

ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਾਲ ਗਹਿਰਾ ਦੁੱਖ ਪੁੱਜਾ ਹੈ। ਬੇਅਦਬੀ ਦੇ ਦੋਸ਼ੀ ਦੀ ਹੋਈ ਮੌਤ ‘ਕਾਨੂੰਨ ਦੁਆਰਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ’ਚ ਅਸਫਲਤਾ’ ਦਾ ਪ੍ਰਤੀਕਰਮ ਹੈ।

ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਾਲ ਗਹਿਰਾ ਦੁੱਖ ਪੁੱਜਾ ਹੈ। ਬੇਅਦਬੀ ਦੇ ਦੋਸ਼ੀ ਦੀ ਹੋਈ ਮੌਤ ‘ਕਾਨੂੰਨ ਦੁਆਰਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ’ਚ ਅਸਫਲਤਾ’ ਦਾ ਪ੍ਰਤੀਕਰਮ ਹੈ।
Shiromani Gurdwara Parbandhak Committee (@sgpcamritsar) 's Twitter Profile Photo

ਛੇਵੇਂ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸੰਦੇਸ਼ #SriAkalTakhatSahib #SriAmritsar #SriGuruHargobindSahibJi #Gurpurab #JathedarSahib #SGPC

Giani Raghbir Singh (@j_sriakaltakht) 's Twitter Profile Photo

ਜ਼ਰੂਰੀ ਅਪੀਲ: ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖਾਂ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ।

Giani Raghbir Singh (@j_sriakaltakht) 's Twitter Profile Photo

ਸ਼ਹੀਦਾਂ ਦੇ ਸਿਰਤਾਜ, ਬਾਣੀ ਕੇ ਬੋਹਿਥ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ’ਤੇ ਕੋਟਿ-ਕੋਟਿ ਪ੍ਰਣਾਮ

Giani Raghbir Singh (@j_sriakaltakht) 's Twitter Profile Photo

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਬਹੁਤ-ਬਹੁਤ ਵਧਾਈਆਂ।

Shiromani Gurdwara Parbandhak Committee (@sgpcamritsar) 's Twitter Profile Photo

ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਦੌਰਾਨ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ - Jathedar Sri Akal Takht Sahib ਮਾਮਲੇ ਦੀ ਜਾਂਚ ਸੰਬੰਧੀ ਗਠਿਤ ਕੀਤੀ ਜਾਵੇਗੀ ਕਮੇਟੀ #SriAkalTakhtSahib #Rajasthan #JathedarSriAkalTakhatSahib #Judicial #CompetitiveExamination #JudicialExamination

Shiromani Gurdwara Parbandhak Committee (@sgpcamritsar) 's Twitter Profile Photo

Sri Akal Takht Sahib ਦੀ ਫ਼ਸੀਲ ਤੋਂ Singh Sahib Giani Raghbir Singh Ji ਦਾ ਕੌਮ ਦੇ ਨਾਮ ਸੰਦੇਸ਼ #SriAkalTakhtSahib #MirirPiri #Jathedar #GianiRaghbirSingh #SGPCAmritsar #TakhtSahib #SirjanaDiwas

Shiromani Gurdwara Parbandhak Committee (@sgpcamritsar) 's Twitter Profile Photo

ਸ੍ਰੀ ਦਰਬਾਰ ਸਾਹਿਬ ਆਸਥਾ ਦਾ ਕੇਂਦਰ ਹੈ #SriAkalTakhtSahib #MirirPiri #Jathedar #GianiRaghbirSingh #SGPCAmritsar #TakhtSahib #SirjanaDiwas

Giani Raghbir Singh (@j_sriakaltakht) 's Twitter Profile Photo

ਰਾਜਸਥਾਨ ਦੇ ਉੱਘੇ ਸਿੱਖ ਆਗੂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੇ ਨਾਂਅ ਹੇਠ ਦੇਸ਼ ਵਿਚ ਲਾਗੂ ਕੀਤੀ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ।

ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ਗਹਿਰੀ ਚਿੰਤਾ ਵਾਲੀ ਹੈ।

ਪਹਿਰੇਦਾਰ ਅਖ਼ਬਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ 'ਤੇ ਦੁੱਖ ਪਹੁੰਚਿਆ। ਉਹ ਪੰਥਪ੍ਰਸਤ ਤੇ ਪੰਜਾਬ ਹਿਤੈਸ਼ੀ ਪੱਤਰਕਾਰ ਸਨ ਤੇ ਉਨ੍ਹਾਂ ਦੇ ਬੇਵਕਤ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਘਾਟਾ ਪਿਆ ਹੈ। ਪਰਿਵਾਰ ਨਾਲ ਡੂੰਘੀ ਹਮਦਰਦੀ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਹੈ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਖ਼ਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਵਿਸ਼ਵ ਵਿਆਪੀ ਸੰਗਤਾਂ ਨੂੰ ਕੋਟਾਨਿ-ਕੋਟ ਵਧਾਈਆਂ।

ਪੈਰਿਸ ਓਲੰਪਿਕਸ 2024 ਵਿਚ ਭਾਰਤੀ ਹਾਕੀ ਦੀ ਪੂਰੀ ਟੀਮ ਅਤੇ ਸਾਬਤ ਸੂਰਤ ਸਿੱਖ ਖਿਡਾਰੀ ਸ. ਜਰਮਨਪ੍ਰੀਤ ਸਿੰਘ ਨੂੰ ਬਿਹਤਰੀਨ ਖੇਡ ਪ੍ਰਦਰਸ਼ਨ ਲਈ ਵਧਾਈ ਦਿੰਦਾ ਹਾਂ। #Paris2024 #ParisOlympics2024 Jarmanpreet Singh Hockey India The Olympic Games

ਪੈਰਿਸ ਓਲੰਪਿਕਸ 2024 ਵਿਚ ਭਾਰਤੀ ਹਾਕੀ ਦੀ ਪੂਰੀ ਟੀਮ ਅਤੇ ਸਾਬਤ ਸੂਰਤ ਸਿੱਖ ਖਿਡਾਰੀ ਸ. ਜਰਮਨਪ੍ਰੀਤ ਸਿੰਘ ਨੂੰ ਬਿਹਤਰੀਨ ਖੇਡ ਪ੍ਰਦਰਸ਼ਨ ਲਈ ਵਧਾਈ ਦਿੰਦਾ ਹਾਂ।

#Paris2024 #ParisOlympics2024 
<a href="/jarmanpreet04/">Jarmanpreet Singh</a> <a href="/TheHockeyIndia/">Hockey India</a> <a href="/Olympics/">The Olympic Games</a>